ਫਿਰੋਜ਼ਪੁਰ | ਪਿੰਡ ਮੰਸੂਰਵਾਲ ਕਲਾਂ ਦੇ ਇਕ ਨੌਜਵਾਨ ਨੇ ਵਿਆਹ ਕਰਕੇ ਪਤਨੀ ਨੂੰ ਵਿਦੇਸ਼ ਜਾਣ ਦਾ ਸਾਰਾ ਖਰਚਾ ਕਰਕੇ ਸਟੱਡੀ ਵੀਜ਼ਾ ‘ਤੇ ਆਸਟ੍ਰੇਲੀਆ ਭੇਜਿਆ ਪਰ ਉਸ ਦੀ ਪਤਨੀ ਨੇ ਸਾਜ਼ਿਸ਼ ਤਹਿਤ ਵਿਦੇਸ਼ ਜਾਣ ਦੇ ਕੁਝ ਸਮੇਂ ਬਾਅਦ ਹੀ ਕਹਿ ਦਿੱਤਾ ਕਿ ਹੁਣ ਸਾਡਾ ਰਿਸ਼ਤਾ ਖਤਮ ਤੇ ਉਸ ਨੇ ਪਤੀ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ।

ਪਤਨੀ ਨੇ ਉਥੇ ਪਹੁੰਚਣ ਤੋਂ ਬਾਅਦ ਪਤੀ ਨਾਲ ਆਪਣੇ ਸੰਬੰਧਾਂ ਤੋਂ ਕਿਨਾਰਾ ਕਰ ਲਿਆ। ਨੌਜਵਾਨ ਨੇ ਪਤਨੀ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਵਿੱਚ ਥਾਣਾ ਜ਼ੀਰਾ ਸਦਰ ਫਿਰੋਜ਼ਪੁਰ ਪੁਲਿਸ ਨੇ ਜਾਂਚ ਕਰਨ ਤੋਂ ਬਾਅਦ ਉਕਤ ਵਿਆਹੁਤਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਹਰਸ਼ਪਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਮੰਸੂਰਵਾਲ ਕਲਾਂ ਨੇ ਦੱਸਿਆ ਕਿ ਉਸ ਦਾ ਵਿਆਹ ਦਿਲਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਪਿੰਡ ਬੋਤੀਆਂਵਾਲਾ ਜ਼ਿਲਾ ਫਿਰੋਜ਼ਪੁਰ ਨਾਲ 10 ਜੁਲਾਈ 2018 ਨੂੰ ਹੋਇਆ ਸੀ। ਪਤਨੀ ਵਿਦੇਸ਼ ਜਾਣਾ ਚਾਹੁੰਦੀ ਸੀ ਤੇ ਕਹਿੰਦੀ ਸੀ ਕਿ ਉਹ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਵੀ ਉਥੇ ਬੁਲਾ ਲਵੇਗੀ।

ਹਰਸ਼ਪਿੰਦਰ ਨੇ 22 ਲੱਖ ਰੁਪਏ ਲਾ ਕੇ ਪਤਨੀ ਨੂੰ ਸਟੱਡੀ ਵੀਜ਼ਾ ‘ਤੇ ਆਸਟ੍ਰੇਲੀਆ ਭੇਜ ਦਿੱਤਾ, ਜਿਸ ਵਿੱਚ ਦਿਲਪ੍ਰੀਤ ਕੌਰ ਦੇ ਕਾਲਜ ਦੀ ਫੀਸ, ਉਥੇ ਰਹਿਣ ਦਾ ਖਰਚ, ਹਵਾਈ ਟਿਕਟ ਆਦਿ ਸਾਰਾ ਖਰਚ ਜਮ੍ਹਾ ਕਰਵਾ ਦਿੱਤਾ ਪਰ ਉਸ ਨੇ ਆਸਟ੍ਰੇਲੀਆ ਪਹੁੰਚਣ ਦੇ ਕੁਝ ਸਮੇਂ ਬਾਅਦ ਹੀ ਪਤੀ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ।

ਪੀੜਤ ਬੋਲਿਆ- ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ

ਹਰਸ਼ਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਉਸ ਨੂੰ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਉਸ ਨਾਲ 22 ਲੱਖ ਦੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਮਾਮਲੇ ਦੀ ਜਾਂਚ ਕਰ ਰਹੇ ASI ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਜਾਂਚ ਉਪਰੰਤ ਉਕਤ ਆਰੋਪੀ ਦਿਲਪ੍ਰੀਤ ਕੌਰ ਖਿਲਾਫ 420 IPS ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ