ਖੇਡ ਮੰਤਰੀ ਮੀਤ ਹੇਅਰ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਸੱਤ ਫੇਰੇ

0
530

ਚੰਡੀਗੜ੍ਹ, 7 ਨਵੰਬਰ| ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਵੇਗਾ। ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਵੇਗਾ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੀ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ।

ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲਾਜਿਸਟ ਕੰਮ ਕਰਦੇ ਹਨ। ਦੂਜੇ ਪਾਸੇ ਗੁਰਮੀਤ ਸਿੰਘ ਪੰਜਾਬ ਦੀ ਆਪ ਸਰਕਾਰ ਵਿਚ ਖੇਡ ਮੰਤਰੀ ਹਨ।

ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ਵਿਚ ਕਈ ਵੀਵੀਆਈਪੀ ਮਹਿਮਾਨ ਪਹੁੰਚ ਸਕਦੇ ਹਨ ਕਿਉਂਕਿ ਜਿਸ ਰਿਜ਼ਾਰਟ ਵਿਚ ਵਿਆਹ ਹੋਣ ਵਾਲਾ ਹੈ, ਉਹ ਰਿਜ਼ਾਰਟ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਰਿਹਾਇਸ਼ ਤੋਂ ਸਿਰਫ 2 ਤੋਂ 3 ਕਿਲੋਮੀਟਰ ਦੂਰੀ ‘ਤੇ ਸਥਿਤ ਹੈ।

ਇਸ ਲਈ ਇਥੇ ਉਨ੍ਹਾਂ ਦੇ ਪਹੁੰਚਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਇਥੇ ਪਹੁੰਚਣਗੇ।