ਖੇਡ ਮੰਤਰੀ ਦਾ ਵੱਡਾ ਬਿਆਨ : ਕੌਮਾਂਤਰੀ ਮੈਡਲ ਲਿਆਓ ਤੇ ਸਿੱਧਾ ਨੌਕਰੀ ਪਾਓ, ਕਿਸੇ ਟੈਸਟ ਦੀ ਲੋੜ ਨੀਂ

0
535

ਚੰਡੀਗੜ੍ਹ| ਪੰਜਾਬ ਸਰਕਾਰ ਨੇ ਇਕ ਵੱਡਾ ਬਿਆਨ ਜਾਰੀ ਕੀਤਾ ਹੈ। ਇਹ ਬਿਆਨ ਖਿਡਾਰੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਦੇ ਖੇਡ ਮੰਤਰੀ ਮੀਤ ਹੇਅਰ ਨੇ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੈਡਲ ਲੈ ਕੇ ਆਉਂਦਾ ਹੈ ਤਾਂ ਉਸਨੂੰ ਸਿੱਧੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਕਿਹਾ ਕਿ ਅਜਿਹੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਸਟ ਦੀ ਲੋੜ ਨਹੀਂ ਹੋਵੇਗੀ।