ਸ੍ਰੀ ਅਨੰਦਪੁਰ ਸਾਹਿਬ : ਬੱਸ ਤੇ ਟਰੈਕਟਰ ਦੀ ਭਿਆਨਕ ਟੱਕਰ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

0
2047

ਸ੍ਰੀ ਅਨੰਦਪੁਰ ਸਾਹਿਬ | ਸ੍ਰੀ ਅਨੰਦਪੁਰ ਸਾਹਿਬ-ਰੂਪਨਗਰ ਮਾਰਗ ‘ਤੇ ਪੈਂਦੇ ਮੀਢਵਾਂ ਲਾਗੇ ਬੱਸ ਤੇ ਟਰੈਕਟਰ-ਟਰਾਲੀ ‘ਚ ਟੱਕਰ ਹੋ ਜਾਣ ਨਾਲ ਬੱਸ ਚਾਲਕ ਸਮੇਤ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸਥਾਨਕ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਹਿਮਾਚਲ ਰੋਡਵੇਜ਼ ਦੀ ਬੱਸ ਨੰਬਰ ਜੋ ਊਨਾ ਤੋਂ ਰੂਪਨਗਰ ਵੱਲ ਨੂੰ ਜਾ ਰਹੀ ਸੀ ਜਦੋਂ ਪਿੰਡ ਮੀਢਵਾਂ ਲਾਗੇ ਵੇਰਕਾ ਪਲਾਂਟ ਕੋਲ ਪੁੱਜੀ ਤਾਂ ਬੱਸ ਦੇ ਅੱਗੇ ਕੁੱਤਾ ਆ ਜਾਣ ਕਾਰਨ ਚਾਲਕ ਵੱਲੋਂ ਉਸ ਨੂੰ ਬਚਾਉਣ ਦਾ ਯਤਨ ਕੀਤਾ ਗਿਆ ਪਰ ਬੱਸ ਬੇਕਾਬੂ ਹੋ ਕੇ ਟਰੈਕਟਰ-ਟਰਾਲੀ ਨਾਲ ਜਾ ਟਕਰਾਈ।

ਇਸ ਨਾਲ ਬੱਸ ਦੇ ਚਾਲਕ ਸਮੇਤ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜੋ ਖ਼ਤਰੇ ਤੋਂ ਬਾਹਰ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਵੱਲੋਂ ਬੜੀ ਮੁਸ਼ਕਿਲ ਨਾਲ ਚਾਲਕ ਨੂੰ ਬੱਸ ‘ਚੋਂ ਕੱਢ ਕੇ ਇਲਾਜ ਲਈ ਲਿਜਾਇਆ ਗਿਆ।