ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਗੁਰੂਹਰਸਹਾਏ ਰੋਡ ‘ਤੇ ਸਕੂਲ ਇੱਕ ਨਿੱਜੀ ਸਕੂਲ ਦੀ ਬੱਸ ਦਰੱਖਤ ਨਾਲ ਟਕਰਾ ਗਈ। ਹਾਦਸੇ ‘ਚ ਕੁੱਝ ਬੱਚਿਆਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਫਸਟ ਏਡ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਕਾਰਨ ਸਟੇਅਰਿੰਗ ਫੇਲ ਹੋਣਾ ਦੱਸਿਆ ਜਾ ਰਿਹਾ ਹੈ।
ਐਲਡੀਆਰ ਸਕੂਲ ਦੀ ਵੈਨ ਦੇ ਡ੍ਰਾਇਵਰ ਸਤਨਾਮ ਸਿੰਘ ਨੇ ਦੱਸਿਆ ਕਿ ਸਟੇਅਰਿੰਗ ‘ਚ ਖਰਾਬੀ ਕਾਰਨ ਵੈਨ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ। ਇਸ ਨਾਲ ਵੈਨ ਚ ਮੌਜੂਦ ਵਿਦਿਆਰਥੀਆਂ ਦੇ ਸੱਟਾ ਵੱਜੀਆਂ। ਵਿਦਿਆਰਥੀਆਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।
ਸਕੂਲ ਟੀਚਰ ਅਜੇ ਅਰੋੜਾ ਨੇ ਦੱਸਿਆ ਕਿ ਹਾਦਸੇ ਦੀ ਖਬਰ ਮਿਲਦਿਆਂ ਹੀ ਸਕੂਲ ਪ੍ਰਬੰਧਕ, ਪੇਰੇਂਟਸ ਅਤੇ ਹੋਰ ਸਟਾਫ ਮੌਕੇ ‘ਤੇ ਪਹੁੰਚ ਗਿਆ ਸੀ। ਵੱਡਾ ਹਾਦਸਾ ਹੋਣੋਂ ਟੱਲ ਗਿਆ।






































