ਸ਼੍ਰੀਨਗਰ ਟਾਰਗੈੱਟ ਕਿਲਿੰਗ : ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਵੇਗੀ 2-2 ਲੱਖ ਰੁਪਏ ਦੇ ਚੈੱਕ

0
721

ਚੰਡੀਗੜ੍ਹ, 8 ਫਰਵਰੀ| ਸ਼੍ਰੀਨਗਰ ਵਿਖੇ ਅੱਤਵਾਦੀ ਹਮਲੇ ਵਿੱਚ ਮਰਨ ਵਾਲੇ ਪਿੰਡ ਚਮਿਆਰੀ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਨੂੰ ਪੰਜਾਬ ਸਰਕਾਰ ਦੀ ਤਰਫੋਂ 2-2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ। ਅੱਜ ਸ਼ਾਮ ਨੂੰ ਹੀ ਪਿੰਡ ਚਮਿਆਰੀ ਪਹੁੰਚ ਕੇ 2-2 ਲੱਖ ਰੁਪਏ ਦੇ ਚੈੱਕ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਸੌਂਪਣਗੇ|

ਉਧਰ ਇਸ ਹਮਲੇ ’ਚ ਮਰਨ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਉਸ ਦੇ ਜੱਦੀ ਪਿੰਡ ਚਮਿਆਰੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿੱਥੇ ਸੈਂਕੜੇ ਸੇਜਲ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।