ਅੰਮ੍ਰਿਤਸਰ ‘ਚ SSOC ਦੀ ਕਾਰਵਾਈ, ਹੈਂਡ ਗ੍ਰਨੇਡ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ

0
4

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਉਰਫ਼ ਵਿੱਕੀ, ਪੁੱਤਰ ਮੰਗਲ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਡਿੰਪਲ ਨਾਂ ਦਾ ਇੱਕ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਕਥਿਤ ਤੌਰ ‘ਤੇ ਪੰਜਾਬ ਵਿੱਚ ਪਹਿਲਾਂ ਵੀ ਕਈ ਖੇਪਾਂ ਪਹੁੰਚਾ ਚੁੱਕਾ ਹੈ ਅਤੇ ਹੁਣ ਵੀ ਆਪਣੇ ਨੈੱਟਵਰਕ ਰਾਹੀਂ ਸਰਗਰਮ ਹੈ।

ਮੁੱਢਲੀ ਜਾਣਕਾਰੀ ਮੁਤਾਬਕ, ਗ੍ਰਿਫ਼ਤਾਰ ਕੀਤਾ ਗਿਆ ਰਮਨਦੀਪ ਸਿੰਘ ਉਰਫ਼ ਵਿੱਕੀ ਕਰੀਬ 4 ਤੋਂ 5 ਮਹੀਨੇ ਪਹਿਲਾਂ ਯੂਕੇ ਤੋਂ ਭਾਰਤ ਆਇਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਪੰਜਾਬ ਵਿੱਚ ਪਹਿਲਾਂ ਵੀ ਵਿਸਫੋਟਕ ਸਮੱਗਰੀ ਦੀ ਸਪਲਾਈ ਕੀਤੀ ਗਈ ਹੋ ਸਕਦੀ ਹੈ।

ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਂਡ ਗ੍ਰਨੇਡ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੇ ਪਿੱਛੇ ਕੌਣ-ਕੌਣ ਸ਼ਾਮਲ ਹੈ।