ਭਾਰਤੀ ਸਟੇਟ ਬੈਂਕ ਨੇ 15000 ਮਾਸਕ, 15000 ਦਸਤਾਨੇ, 65 ਸੈਨੀਟਾਈਜ਼ਰ ਅਤੇ 400 ਲੀਟਰ ਹਾਈਪ੍ਰੋਕਲੋਰਾਈਟ ਸਿਵਿਲ ਸਰਜਨ ਦਿੱਤੇ

0
240

ਜਲੰਧਰ | ਦੇਸ ਦੇ ਸਭ ਤੋਂ ਵੱਡੇ ਪਬਲਿਕ ਸੈਕਟਰ ਦੇ ਬੈਂਕ ਭਾਰਤੀ ਸਟੇਟ ਬੈਂਕ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਰੋਨਾ ਮਰੀਜ਼ਾਂ ਅਤੇ ਡਾਕਟਰਾਂ ਲਈ ਮਾਸਕ, ਦਸਤਾਨੇ, ਸੈਨੀਟਾਈਜ਼ਰ ਅਤੇ ਸੋਡੀਅਮ ਹਾਈਪ੍ਰੋਕਲੋਰਾਈਟ ਦਿੱਤਾ ਗਿਆ।

ਡੀਸੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਜ਼ਿਲ੍ਹੇ ਵਿੱਚ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਭਾਰਤੀ ਸਟੇਟ ਬੈਂਕ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾ ਯੋਗ ਹੈ। ਬੈਂਕ ਵਲੋਂ ਮੁਹੱਈਆ ਕਰਵਾਏ ਗਏ 15000 ਮਾਸਕ, 15000 ਦਸਤਾਨੇ , 65 ਸੈਨੀਟਾਈਜ਼ਰ ਅਤੇ 400 ਲੀਟਰ ਸੋਡੀਅਮ ਹਾਈਪ੍ਰੋਕਲੋਰਾਈਟ ਕੋਰੋਨਾ ਵਾਇਰਸ ਮਹਾਂਮਾਰੀ ਦਾ ਅਸਰਦਾਰ ਢੰਗ ਨਾਲ ਸਾਹਮਣਾ ਕਰਨਾ ਵਿੱਚ ਕੋਰੋਨਾ ਮਰੀਜ਼ਾਂ ਅਤੇ ਡਾਕਟਰਾਂ ਦੀ ਵਰਤੋਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ।

ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਪ੍ਰਦੀਪ ਕੁਮਾਰ ਨੇ ਕਿਹਾ ਕਿ ਬੈਂਕ ਵਲੋਂ ਆਪਣੀਆਂ ਸਮਾਜਿਕ ਜਿੰਮੇਵਾਰੀਆਂ ਨੂੰ ਸਮਝਦੇ ਹਨ ਸਮਾਜ ਸੇਵਾ ਦਾ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਭਾਰਤੀ ਸਟੇਟ ਬੈਂਕ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਸਿਵਲ ਸਰਜਨ ਡਾ.ਬਲਵੰਤ, ਭਾਰਤੀ ਸਟੇਟ ਬੈਂਕ ਦੇ ਮੁੱਖ ਪ੍ਰਬੰਧਕ ਜੇ.ਐਮ.ਕਾਲੀਆ, ਸੁਭਾਸ਼ ਵਰਮਾ ਅਤੇ ਉਪ ਪ੍ਰਬੰਧਕ ਪਵਨ ਬੱਸੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਾਕੇਸ਼ ਚੋਪੜਾ ਤੇ ਹੋਰ ਵੀ ਮੌਜੂਦ ਸਨ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।