ਬਠਿੰਡਾ : ਮਿਲਟਰੀ ਸਟੇਸ਼ਨ ‘ਤੇ 4 ਜਵਾਨਾਂ ਨੂੰ ਮਾਰਨ ਵਾਲੇ ਆਰੋਪੀਆਂ ਦਾ ਵੱਡਾ ਬਿਆਨ – ਸਰੀਰਕ ਸ਼ੋਸ਼ਣ ਕਰਦੇ ਸੀ, ਇਸ ਲਈ ਮਾਰਿਆ

0
1829

ਬਠਿੰਡਾ | 12 ਅਪ੍ਰੈਲ ਨੂੰ ਬਠਿੰਡਾ ਮਿਲਟਰੀ ਸਟੇਸ਼ਨ ‘ਤੇ 4 ਜਵਾਨਾਂ ‘ਤੇ ਗੋਲੀਬਾਰੀ ਸਾਥੀ ਗਨਰ ਨੇ ਕੀਤੀ ਸੀ। ਪੁਲਿਸ ਨੇ ਦੋਸ਼ੀ ਗਨਰ ਦੇਸਾਈ ਮੋਹਨ ਨੂੰ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਜਿਨ੍ਹਾਂ ਜਵਾਨਾਂ ‘ਤੇ ਉਸ ਨੇ ਗੋਲੀਆਂ ਚਲਾਈਆਂ, ਉਹ ਉਸ ਦਾ ਸਰੀਰਕ ਸ਼ੋਸ਼ਣ ਕਰਦੇ ਸਨ।

ਗੋਲੀਬਾਰੀ ਦੌਰਾਨ ਸਾਗਰ ਬੰਨੇ, ਕਮਲੇਸ਼ ਆਰ, ਯੋਗੇਸ਼ ਕੁਮਾਰ ਜੇ, ਸੰਤੋਸ਼ ਕੁਮਾਰ ਨਾਗਰਾਲ ਮਾਰੇ ਗਏ। ਘਟਨਾ ਤੋਂ ਬਾਅਦ ਦੇਸਾਈ ਨੇ ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ। ਦੇਸਾਈ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੁਝ ਸ਼ੱਕੀ ਲੋਕਾਂ ਨੂੰ ਦੇਖਿਆ ਸੀ ਜੋ ਜੰਗਲ ਵੱਲ ਭੱਜੇ ਸਨ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਜਦੋਂ ਜਾਂਚ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ।

ਬਠਿੰਡਾ ਦੇ ਐਸਐਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਐਲਐਮਜੀ ਰਾਈਫਲ ਦੇ 8 ਕਾਰਤੂਸ, ਇੰਸਾਸ ਰਾਈਫਲ ਅਤੇ 20 ਕਾਰਤੂਸ ਦਾ ਮੈਗਜ਼ੀਨ ਚੋਰੀ ਕੀਤਾ ਹੈ। ਵਾਰਦਾਤ ‘ਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮ ਦੇ ਮੋਬਾਇਲ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਵਾਨ ਅਣਵਿਆਹਿਆ ਹੈ। ਮਾਰੇ ਗਏ ਜਵਾਨ ਵੀ ਅਣਵਿਆਹੇ ਸਨ।

ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿਚ ਘਟਨਾ ਦੇ ਚਸ਼ਮਦੀਦ ਗਵਾਹ ਗਨਰ ਦੇਸਾਈ ਮੋਹਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।

SSP ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਜਦੋਂ ਚਸ਼ਮਦੀਦ ਗਵਾਹ ਨੂੰ ਜਾਂਚ ਵਿਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਆਪਣੇ ਨਿੱਜੀ ਕਾਰਨਾਂ ਕਰਕੇ ਉਸ ਨੇ ਪਹਿਲਾਂ 4 ਜਵਾਨਾਂ ਨੂੰ ਮਾਰਨ ਲਈ ਰਾਈਫਲ ਚੋਰੀ ਕੀਤੀ, ਫਿਰ ਉਸੇ ਰਾਈਫਲ ਨਾਲ ਚਾਰਾਂ ਨੂੰ ਗੋਲੀ ਮਾਰ ਦਿੱਤੀ, ਜਿਸ ਦਾ ਕਾਰਨ ਨਿੱਜੀ ਦੁਸ਼ਮਣੀ ਦੱਸਿਆ ਜਾ ਰਿਹਾ ਹੈ, ਪੁਲਿਸ ਨੇ ਦੋਸ਼ੀ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਹੈ।