ਲੁਧਿਆਣਾ ‘ਚ STF ਦਾ ਸਬ ਇੰਸਪੈਕਟਰ ਗ੍ਰਿਫਤਾਰ, ਰਿਸ਼ਵਤ ਲੈ ਕੇ ਨਸ਼ਾ ਤਸਕਰ ਛੱਡਣ ਦੇ ਲੱਗੇ ਦੋਸ਼

0
289

ਲੁਧਿਆਣਾ, 4 ਨਵੰਬਰ | ਅੱਜ ਇੱਕ STF ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)