STF ਦੀ ਵੱਡੀ ਕਾਰਵਾਈ, ਬਰਖਾਸਤ AIG ਰਾਜਜੀਤ ਦੀ 20 ਕਰੋੜ ਦੀ ਜਾਇਦਾਦ ਹੋਵੇਗੀ ਕੁਰਕ

0
407

ਚੰਡੀਗੜ੍ਹ, 10 ਫਰਵਰੀ | ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। STF ਨੇ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। STF ਦੀ ਜਾਂਚ ਟੀਮ ਇਸ ਮਾਮਲੇ ਵਿਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ।

STF ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਕਾਰਵਾਈ NDPS ਐਕਟ ਦੀ ਧਾਰਾ 64F ਤਹਿਤ ਕੀਤੀ ਜਾਣੀ ਹੈ। AIG ਦੀਆਂ ਪੰਜਾਬ ਵਿਚ 10 ਦੇ ਕਰੀਬ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਕੁਰਕ ਕੀਤਾ ਜਾਵੇਗਾ। ਇਨ੍ਹਾਂ ਵਿਚ ਮੁੱਲਾਂਪੁਰ, ਨਿਊ ਚੰਡੀਗੜ੍ਹ ਦੇ ਪਿੰਡ ਮਾਜਰੀ ਵਿਚ ਸਾਲ 2013 ਵਿਚ 7 ​​ਕਨਾਲ 40 ਮਰਲੇ ਜ਼ਮੀਨ ਸ਼ਾਮਲ ਹੈ। ਇਸ ਨੂੰ 40 ਲੱਖ ‘ਚ ਖਰੀਦਿਆ ਗਿਆ ਸੀ।

ਇਸੇ ਤਰ੍ਹਾਂ 2013 ਵਿਚ ਹੀ ਈਕੋ ਸਿਟੀ, ਨਿਊ ਚੰਡੀਗੜ੍ਹ ਵਿਚ 500 ਵਰਗ ਗਜ਼ ਦਾ ਪਲਾਟ ਖਰੀਦਿਆ ਗਿਆ ਸੀ, ਸਾਲ 2013 ਵਿਚ ਈਕੋ ਸਿਟੀ ਵਿਚ 500 ਵਰਗ ਗਜ਼ ਦਾ ਪਲਾਟ ਖਰੀਦਿਆ ਗਿਆ ਸੀ, ਜਿਸ ਦੀ ਕੀਮਤ 20 ਲੱਖ ਰੁਪਏ ਸੀ। ਮੁਹਾਲੀ ਦੇ ਸੈਕਟਰ-69 ਵਿਚ ਸਾਲ 2016 ਵਿਚ ਡੇਢ ਕਰੋੜ ਰੁਪਏ ਦਾ 500 ਵਰਗ ਗਜ਼ ਦਾ ਮਕਾਨ, ਮੁਹਾਲੀ ਦੇ ਸੈਕਟਰ-82 ਵਿਚ 733.33 ਵਰਗ ਗਜ਼ ਦਾ ਪਲਾਟ 2017 ਵਿਚ 55 ਲੱਖ ਰੁਪਏ ਵਿਚ ਖਰੀਦਿਆ ਗਿਆ ਸੀ। STF ਨੇ ਇਨ੍ਹਾਂ ਸਾਰੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।