ਪਟਿਆਲਾ | ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਤੜਕਸਾਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੱਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਵੀ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜੀ. ਐੱਸ. ਟੀ. ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਰੇਡ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ ਲੱਦੇ ਸਾਮਾਨ ਦੇ ਬਿੱਲ ਹੀ ਨਹੀਂ ਹਨ। ਅਜਿਹਾ ਹੀ ਇਕ ਟਰੱਕ ਕਬਾੜ ਦਾ ਸਾਮਾਨ ਲੈ ਕੇ ਜਾ ਰਿਹਾ ਸੀ, ਜਿਸ ਕੋਲ ਕੋਈ ਬਿੱਲ ਨਹੀਂ ਸੀ। ਸਾਰੇ ਟਰੱਕਾਂ ਵਾਲਿਆਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਲਗਾਇਆ। ਇਕ ਅੰਦਾਜ਼ੇ ਮੁਤਾਬਕ ਅਜਿਹੇ ਡਿਫਾਲਟਰਾਂ ਨੂੰ 10 ਤੋਂ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।