ਲੁਧਿਆਣਾ | ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ‘ਤੇ ਸਕੂਲ ਸੰਚਾਲਕ ਹੁਣ ਬਹਾਨੇਬਾਜ਼ੀ ਨਹੀਂ ਕਰ ਸਕਣਗੇ ਕਿਉਂਕਿ ਹੁਣ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਸਾਰੇ ਸਕੂਲਾਂ ਨੂੰ ਈ-ਪੰਜਾਬ ਪੋਰਟਲ ‘ਤੇ ਸਕੂਲ ਦੀ ਈ-ਮੇਲ ਆਈਡੀ, ਪ੍ਰਿੰਸੀਪਲ ਦਾ ਮੋਬਾਈਲ ਅਤੇ ਵਟਸਐਪ ਨੰਬਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕਈ ਸਕੂਲਾਂ ਨੇ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਆਉਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ, ਜਿਸ ‘ਤੇ ਵਿਭਾਗੀ ਨੋਟਿਸ ‘ਚ ਇਹ ਗੱਲ ਸਾਹਮਣੇ ਆਈ ਸੀ ਕਿ ਸਕੂਲ ਮੁਖੀਆਂ ਨੇ ਵਿਭਾਗ ਵੱਲੋਂ ਭੇਜੀਆਂ ਗਈਆਂ ਕਿਸੇ ਵੀ ਤਰ੍ਹਾਂ ਦੀਆਂ ਹਦਾਇਤਾਂ ਤੋਂ ਅਣਜਾਣਤਾ ਪ੍ਰਗਟਾਈ ਹੈ, ਜਿਸ ਤੋਂ ਬਾਅਦ ਉਕਤ ਹਦਾਇਤਾਂ ਡੀ.ਸੀ. ਵੱਲੋਂ ਜਾਰੀ ਕੀਤੀਆਂ ਗਈਆਂ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ