ਜਲੰਧਰ. ਪੋਸਟ ਮੈਟ੍ਰਿਕ ਸਕਾੱਲਰਸ਼ਿਪ ਦਾ ਮਾਮਲਾ ਇਕ ਵਾਰ ਫਿਰ ਭੱਖਦਾ ਨਜਰ ਆ ਰਿਹਾ ਹੈ। ਬੁੱਧਵਾਰ ਨੂੰ ਵਿਦਿਆਰਥੀਆਂ ਨੇ ਡੀਸੀ ਦਫਤਰ ਦੇ ਬਾਹਰ ਸਕੌਲਰਸ਼ਿਪ ਜਾਰੀ ਨਹੀਂ ਕੀਤੇ ਜਾਣ ਦੇ ਵਿਰੋਧ ‘ਚ ਧਰਨਾ ਲਗਾ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਸਮਾਲਰਸ਼ਿਪ ਦੀ ਰਕਮ ਜਾਰੀ ਨਹੀਂ ਕੀਤੀ ਹੈ। ਇਸ ਕਾਰਨ ਕਾਲਜ ਪ੍ਰਬੰਧਨ ਵਲੋਂ ਉਹਨਾਂ ਨੂੰ ਪ੍ਰੀਖਿਆ ਵਿਚ ਨਾ ਬੈਠਣ ਦੀ ਗਲ ਕਹਿ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਕਾਲਰਸ਼ਿਪ ਦੀ ਰਕਮ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਡੀਸੀ ਦਫਤਰ ਦੇ ਬਾਹਰ ਸੜਕ ‘ਤੇ ਧਰਨੇ ਤੇ ਬੈਠ ਗਏ ਅਤੇ ਟ੍ਰੈਫਿਕ ਜਾਮ ਕਰ ਦਿੱਤਾ। ਵਿਦਿਆਰਥੀਆਂ ਨੇ ਸਰਕਾਰ ਤੋਂ ਪ੍ਰਦਰਸ਼ਨ ਕਰਦੇ ਹੋਏ ਸਕਾਲਰਸ਼ਿਪ ਦੀ ਰਕਮ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਮੌਕੇ ਤੇ ਮੌਜੂਦ ਪੁਲਸ ਪ੍ਰਸ਼ਾਸਨ ਨੇ ਹਾਲਾਤ ਤੇ ਨਜ਼ਰ ਬਣਾਈ ਹੋਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।