<p><strong>ਜਲੰਧਰ&comma; 17 ਮਈ &vert;<&sol;strong> ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ &lpar;ਪੀ&period;ਪੀ&period;ਸੀ&period;ਬੀ&period;&rpar;&comma; ਖੇਤਰੀ ਦਫ਼ਤਰ-1&comma; ਜਲੰਧਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ-2025 ਮੌਕੇ ਸਥਾਨਕ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।<br &sol;>&NewLine;ਐਕਸੀਅਨ ਸੰਦੀਪ ਕੁਮਾਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।<&sol;p>&NewLine;<p>ਮੁੱਖ ਮਹਿਮਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ ਨੌਜਵਾਨ ਪੀੜ੍ਹੀ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸਦੀ ਵਰਤੋਂ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ &&num;8216&semi;ਤੇ ਕੇਂਦਰਿਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ-ਯੋਧੇ ਬਣਨ ਦੀ ਅਪੀਲ ਕਰਦਿਆਂ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।<br &sol;>&NewLine;ਪ੍ਰੋਗਰਾਮ ਦੀ ਸ਼ੁਰੂਆਤ ਐਸ&period;ਡੀ&period;ਓ&period; ਮਨਪ੍ਰੀਤ ਸਿੰਘ ਜੌੜਾ ਦੇ ਭਾਸ਼ਣ ਨਾਲ ਹੋਈ। ਉਪਰੰਤ ਜੇ&period;ਈ&period; ਹਰਪ੍ਰੀਤ ਸਿੰਘ ਬੱਲ ਅਤੇ ਐਸ&period;ਡੀ&period;ਓ&period; ਮਨਰਾਜ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਾਂ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਇਸਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਸ&period;ਡੀ&period;ਓ&period; ਮਨਵਿੰਦਰ ਸਿੰਘ ਹੁੰਦਲ ਨੇ ਵਿਸਥਾਰਿਤ ਪੇਸ਼ਕਾਰੀ ਦਿੰਦਿਆਂ ਵਿਦਿਆਰਥੀਆਂ ਵੱਲੋਂ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਜਾ ਸਕਣ ਵਾਲੇ ਵਿਹਾਰਕ ਕਦਮਾਂ &&num;8216&semi;ਤੇ ਜ਼ੋਰ ਦਿੱਤਾ।<&sol;p>&NewLine;<p>ਉਨ੍ਹਾਂ ਵਿਦਿਆਰਥੀਆਂ ਨੂੰ ਲਿਫਾਫੇ&comma; ਸਟਰਾਅ ਅਤੇ ਡਿਸਪੋਜ਼ੇਬਲ ਵਰਗੇ ਇਕ ਵਾਰ ਵਰਤੋਂ ’ਚ ਆਉਣ ਵਾਲੇ ਪਲਾਸਟਿਕ ਨੂੰ ਨਾ ਵਰਤਣ ਅਤੇ ਕੱਪੜੇ ਦੇ ਥੈਲੇ&comma; ਮੈਟਲ ਦੀਆਂ ਬੋਤਲਾਂ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ 4R ਭਾਵ ਰਿਫਊਜ਼&comma; ਰਿਡਿਊਸ&comma; ਰੀਯੂਜ਼ ਅਤੇ ਰੀਸਾਈਕਲ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਸਫਾਈ ਮੁਹਿੰਮਾਂ ਵਿੱਚ ਹਿੱਸਾ ਲੈਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ।<br &sol;>&NewLine;ਇਸ ਦੌਰਾਨ ਇਸ ਸਾਲ ਦੇ ਵਿਸ਼ੇ &OpenCurlyQuote;ਕੌਂਬੈਟ ਪਲਾਸਟਿਕ ਪਲਿਊਸ਼ਨ’ ’ਤੇ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ&comma; ਜਿਸ ਵਿੱਚ ਵਿਦਿਆਰਥੀਆਂ ਨੇ ਸਿਰਜਣਾਤਮਕਤਾ ਅਤੇ ਵਾਤਾਵਰਣ ਪ੍ਰਤੀ ਚੇਤਨਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਲਾਤਮਕ ਯੋਗਦਾਨ ਲਈ ਇਨਾਮ ਦਿੱਤੇ ਗਏ।<&sol;p>&NewLine;<p>ਐਸ&period;ਡੀ&period;ਓ&period; ਰੋਜਰਟ ਧਮੀਜਾ ਨੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਸਕੂਲ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;