ਬਾਈਕ ‘ਤੇ ਸਕੂਲ ਜਾਂਦੇ ਵਿਦਿਆਰਥੀਆਂ ਨੂੰ ਵੈਨ ਨੇ ਮਾਰੀ ਟੱਕਰ, 1 ਸਟੂਡੈਂਟ ਦੀ ਮੌਤ, 2 ਸੀਰੀਅਸ

0
1414

ਤਰਨਤਾਰਨ | ਜ਼ਿਲੇ ਅਧੀਨ ਪੈਂਦੇ ਪਿੰਡ ਡਾਲ ਨੇੜੇ ਅੱਜ ਸਵੇਰੇ ਸਕੂਲ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਪਿੱਛੇ ਬੈਠੇ 2 ਨੌਜਵਾਨ ਵਿਦਿਆਰਥੀ ਜ਼ਖ਼ਮੀ ਹੋ ਗਏ।

What is the penalty for stealing a dead body in Illinois?

ਜਾਣਕਾਰੀ ਅਨੁਸਾਰ ਪਿੰਡ ਡੱਲ ਦਾ ਗੁਰਸੱਜਣ ਸਿੰਘ, ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਮੋਟਰਸਾਈਕਲ ‘ਤੇ ਆਪਣੇ ਸਕੂਲ ਨੂੰ ਜਾ ਰਹੇ ਸਨ, ਜਦੋਂ ਉਹ ਡਾਲ ਅਤੇ ਪਿੰਡ ਮਾੜੀ ਮੇਘਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਸਕੂਲ ਵੈਨ ਨੇ ਫੇਟ ਮਾਰ ਦਿੱਤੀ, ਜਿਸ ਕਰਕੇ ਗੁਰਸੱਜਣ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਦੋਵੇਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ।

ਲੋਕਾਂ ਨੇ ਮੋਟਰਸਾਈਕਲ ਸਵਾਰਾਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।