ਜਲੰਧਰ | ਪੰਜਾਬ ਪੁਲਿਸ ਦੀ ਭਰਤੀ ‘ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ ‘ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਪੰਜਾਬ ਪੁਲਿਸ ‘ਚ ਭਰਤੀ ਦੇ ਦੋਸ਼ਾਂ ਨੂੰ ਲੈ ਕੇ ਸੈਂਕੜੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਵਿੱਚ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰ ਰਹੇ ਹਨ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਖੜ੍ਹੀ ਹੋ ਗਈ ਹੈ।

ਪੀਏਪੀ ਕੈਂਪਸ ਵਿੱਚ ਸੀ ਪੇਪਰ

ਸ਼ਨੀਵਾਰ ਨੂੰ ਪੀਏਪੀ ਕੈਂਪਸ ਵਿੱਚ ਪੇਪਰ ਸੀ। ਇਸ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਨੇ ਪੀਏਪੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ। ਇਸ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ।

ਇਸ ਤੋਂ ਬਾਅਦ ਪੁਲਿਸ ਨੇ ਬਲ ਦੀ ਵਰਤੋਂ ਕੀਤੀ ਤੇ ਵਿਦਿਆਰਥੀਆਂ ‘ਤੇ ਲਾਠੀਆਂ ਚਲਾ ਦਿੱਤੀਆਂ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ।

ਜ਼ਖਮੀ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚ ਕਈ ਕੁੜੀਆਂ ਵੀ ਸ਼ਾਮਿਲ ਹਨ।

ਦੂਜੇ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵੀ ਅੱਜ ਸ਼ਹਿਰ ਵਿੱਚ ਇਕ ਪ੍ਰੋਗਰਾਮ ‘ਚ ਪਹੁੰਚ ਰਹੇ ਹਨ, ਜਿਸ ਕਾਰਨ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ