ਪੰਜਾਬੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਝਟਕਾ, ਦਾਖਲਾ ਰੋਕਣ ਕਾਰਨ ਵਧਿਆ ਵਿਵਾਦ

0
13023

ਪੰਜਾਬ। ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਿਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਇਹ ਮਾਮਲਾ ਕੈਨੇਡਾ ਦੀਆਂ ਕੁੱਝ ਸਿੱਖ ਜਥੇਬੰਦੀਆਂ ਵਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਉਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।

ਦਾਖਿਲਾ ਰੱਦ ਹੋਣ ਦੇ ਈ-ਮੇਲ ਮਿਲਣੇ ਹੋਏ ਸ਼ੁਰੂ

ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖਲਾ ਰੱਦ ਕਰਨ ਬਾਰੇ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ ਭਾਵੇਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਖਰੀਦੀਆਂ ਸਨ। ਇੱਕ ਤਰਫਾ ਗੈਰ-ਰਿਫੰਡੇਬਲ ਟਿਕਟਾਂ ਹੋਣ ਕਰਕੇ, ਉਹ ਉਨ੍ਹਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ ‘ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)