<div><strong>ਚੰਡੀਗੜ੍ਹ&sol;ਅੰਮ੍ਰਿਤਸਰ&comma;<&sol;strong><strong> 26 ਦਸੰਬਰ &vert;<&sol;strong> ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ&comma; ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ-ਇੰਸਪੈਕਟਰ &lpar;ਐਸ&period;ਆਈ&rpar; ਕੁਲਵੰਤ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।<&sol;div>&NewLine;<div><&sol;div>&NewLine;<div>&NewLine;<p>ਅੱਜ ਇਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ&comma; ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ &&num;8216&semi;ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਿਤ ਜ਼ਮਾਨਤ ਲੈਣ ਵਿਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।<&sol;p>&NewLine;<&sol;div>&NewLine;<div>&NewLine;<p>ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਨ੍ਹਾਂ ਦੀ ਸਾਂਝੀ ਫਰਮ ਵਿਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇਕ ਵੱਖਰੇ ਕੇਸ ਵਿਚ ਮਦਦ ਦੇਣ ਦੇ ਨਾਮ ਹੇਠ ਪਹਿਲਾਂ ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;