ਸਬ ਇੰਸਪੈਕਟਰ ਨੇ ਪਰਚੇ ‘ਚ ਮਦਦ ਲਈ ਮੰਗੀ ਰਿਸ਼ਵਤ, ਪੀੜਤ ਨੇ ਆਨਲਾਈਨ ਸ਼ਿਕਾਇਤ ਕੀਤੀ; ਵਿਜੀਲੈਂਸ ਨੇ ਸਬ ਇੰਸਪੈਕਟਰ ਨੱਪਿਆ

0
2855

ਚੰਡੀਗੜ੍ਹ | ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ।

ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।

ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।