ਡੇਰਾ ਪ੍ਰੇਮੀ ਕਤਲ ਕੇਸ ‘ਚ ਸਬ ਇੰਸਪੈਕਟਰ ਦਾ ਬੇਟਾ ਗ੍ਰਿਫਤਾਰ

0
596

ਫਰੀਦਕੋਟ/ਬਠਿੰਡਾ | ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਇਲਜ਼ਾਮ ਹੈ ਕਿ ਕਤਲ ਤੋਂ ਬਾਅਦ ਐਸਆਈ ਦੇ ਬੇਟੇ ਨੇ ਸ਼ੂਟਰਾਂ ਦਾ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਹੋਸਟਲ ਵਿੱਚ ਹੀ ਰਹਿੰਦਾ ਹੈ।

ਪੁਲਿਸ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮੁਲਜ਼ਮ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰ ਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।


(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : https://bit.ly/3RnHnnm Telegram https://bit.ly/3y73aJ2)