ਜਲੰਧਰ, 9 ਨਵੰਬਰ | ਜਲੰਧਰ ‘ਚ ਹੋਏ ਕਿੰਦਾ ਕਤਲ ਕਾਂਡ ਦੇ ਮੁੱਖ ਸ਼ੂਟਰ ਸੁੱਖਾ ਨੂੰ ਦਿਹਾਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਜਲੰਧਰ ਦਿਹਾਤ ਪੁਲਿਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਪੁਲਿਸ ਨੂੰ ਦੇਖ ਕੇ ਦੋਸ਼ੀ ਨੇ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੀ ਲੱਤ ਟੁੱਟ ਗਈ।
ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਕਮਾਂਡੋ ਵਾਸੀ ਪਿੰਡ ਰਸੂਲਪੁਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਕਤਲ ਅਤੇ ਨਸ਼ਾ ਤਸਕਰੀ ਸਮੇਤ ਕਰੀਬ 5 ਕੇਸ ਦਰਜ ਹਨ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।
ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਸ਼ੁੱਕਰਵਾਰ ਦੇਰ ਸ਼ਾਮ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਅਗਸਤ ਮਹੀਨੇ ਤੋਂ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਭੱਜਦਾ ਫਿਰ ਰਿਹਾ ਸੀ। ਜਦੋਂ ਸਾਡੀਆਂ ਟੀਮਾਂ ਨੇ ਮੁਲਜ਼ਮ ਨੂੰ ਘੇਰ ਲਿਆ ਤਾਂ ਉਸ ਨੇ ਮੋਟਰ ਦੀ ਛੱਤ ਤੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਦੌਰਾਨ ਉਸ ਦੀ ਲੱਤ ਟੁੱਟ ਗਈ ਅਤੇ ਸਾਡੀਆਂ ਅਲਰਟ ਟੀਮਾਂ ਨੇ ਤੁਰੰਤ ਉਸ ਨੂੰ ਫੜ ਲਿਆ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)