ਬਰਸੀ ਸਮਾਗਮ ਤੋਂ ਸਿੱਧਾ ਮਨਪ੍ਰੀਤ ਬਾਦਲ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁਖਬੀਰ ਬਾਦਲ, ਨਾਲ ਸੀਨੀਅਰ ਲੀਡਰਸ਼ਿਪ

0
8914

ਬਠਿੰਡਾ, 10 ਮਾਰਚ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਦਾ ਹਾਲ- ਚਾਲ ਪੁੱਛਣ ਲਈ  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਦਲ ਦੀ ਲੀਡਰਸ਼ਿਪ ਹਸਪਤਾਲ ਪਹੁੰਚੀ

ਦੱਸ ਦਈਏ ਕਿ ਅੱਜ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵੀ ਸੀ। ਮਨਪ੍ਰੀਤ ਬਾਦਲ ਨੇ ਅਜੇ ਬਰਸੀ ਸਮਾਗਮ ‘ਚ ਸ਼ਾਮਲ ਹੋਣਾ ਸੀ। ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਵੱਲੋਂ ਉਨ੍ਹਾਂ ‘ਚ ਸਟੰਟ ਪਾਏ ਗਏ ਹਨ। ਫਿਲਹਾਲ ਉਨ੍ਹਾਂ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਵਾਰਡ ‘ਚ ਦਾਖਲ ਕਰਵਾਇਆ ਗਿਆ ਹੈ।

ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ‘ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ, ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।