ਸੁਖਬੀਰ ਬਾਦਲ ਨੇ ਨਾਜਾਇਜ਼ ਮਾਈਨਿੰਗ ‘ਤੇ ਮਾਰੀ Live ਰੇਡ, ਪਈਆਂ ਭਾਜੜਾਂ

0
1395

ਬਿਆਸ (ਅੰਮ੍ਰਿਤਸਰ) | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਬਿਆਸ ਦਰਿਆ ਕੰਡੇ ਚੱਲ ਰਹੀ ਨਾਜਾਇਜ ਮਾਈਨਿੰਗ ‘ਤੇ ਲਾਇਵ ਰੇਡ ਮਾਰ ਦਿੱਤੀ। ਸੁਖਬੀਰ ਦੀ ਰੇਡ ਤੋਂ ਬਾਅਦ ਮਾਈਨਿੰਗ ਕਰ ਰਹੇ ਬੰਦਿਆਂ ਨੂੰ ਭਾਜੜਾਂ ਪੈ ਗਈਆਂ।

ਪਿਛਲੇ ਦਿਨੀਂ ਇਥੋਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਨਾਜਾਇਜ਼ ਮਾਈਨਿੰਗ ਦਿਖਾਈ ਜਾ ਰਹੀ ਸੀ, ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਨੇ ਮੀਡੀਆ ਨੂੰ ਨਾਲ ਲੈ ਕੇ Live ਰੇਡ ਮਾਰੀ।

ਸੁਖਬੀਰ ਨੇ ਕਿਹਾ ਕਿ ਕਾਂਗਰਸੀ MP ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ, ਜੋ ਸ਼ਰੇਆਮ ਨਾਜਾਇਜ਼ ਮਾਈਨਿੰਗ ਕਰਵਾ ਰਹੇ ਹਨ। ਉਨ੍ਹਾਂ SSP ਨਾਲ ਵੀ ਫੋਨ ‘ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਗੈਰ-ਕਾਨੂੰਨੀ ਕੰਮ ਨੂੰ ਬੰਦ ਕੀਤਾ ਜਾਵੇ, ਨਹੀਂ ਤਾਂ ਅਸੀਂ National Highway ਜਾਮ ਕਰਾਂਗੇ। ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)