SYL ਵਿਵਾਦ : ਸੁਖਬੀਰ ਬਾਦਲ ਨੇ SYL ਵਿਰੁੱਧ ਸਿੱਧੂ ਦਾ ਵਜਾਇਆ ਗੀਤ, ‘ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ’

0
6530

ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਉਹਨਾਂ ਕਿਹਾ ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗੀਤ ‘ਪਾਣੀ ਛੱਡੋ, ਤੁਪਕਾ ਨੀਂ ਦਿਨੇ’ ਵਜਾਇਆ ਗਿਆ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਐਸਵਾਈਐਲ ਨਹਿਰ ਬਣਾਉਣ ਵਾਲੇ ਅਫਸਰਾਂ ਨੂੰ ਮਾਰਨ ਵਾਲਿਆਂ ਦਾ ਵੀ ਜ਼ਿਕਰ ਕੀਤਾ ਸੀ। ਹਾਲਾਂਕਿ ਬਾਅਦ ‘ਚ ਭਾਰਤ ‘ਚ ਇਸ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਗਿਆ ਸੀ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ SYL ਨਹਿਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਨ ਲਈ ਕਿਹਾ ਹੈ। ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਦੇਣ ਦੇਵਾਂਗੇ। ਸੁਖਬੀਰ ਨੇ ਕਿਹਾ ਕਿ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਮਾਨ ਨੂੰ ਹਿਸਾਰ ਲੈ ਗਏ। ਜਿੱਥੇ ਮੁੱਖ ਮੰਤਰੀ ਨੇ ਹਰਿਆਣਾ ਨਾਲ ਮੀਟਿੰਗ ਲਈ ਹਾਮੀ ਭਰੀ।

ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ 2 ਦਿਨ ਹਰਿਆਣਾ ‘ਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਨੂੰ ਐਸਵਾਈਐਲ ਨਹਿਰ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਦੀ ਲੜਾਈ ਨਾ ਕਰਵਾਓ। ਸੀਐਮ ਭਗਵੰਤ ਮਾਨ ਨੇ ਵੀ ਕਿਹਾ ਕਿ ਕੇਂਦਰ ਨੂੰ ਇਸ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਉਹ SYL ਨਹਿਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਲਈ ਤਿਆਰ ਹਨ।