ਸੁਖਬੀਰ ਬਾਦਲ ਨੇ ਆਪਣੀ 100 ਦਿਨਾ ਯਾਤਰਾ ਕੀਤੀ ਮੁਲਤਵੀ

0
1443

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ 100 ਦਿਨਾ ਯਾਤਰਾ ਨੂੰ ਅਗਲੇ 6 ਦਿਨਾਂ ਲਈ ਮੁਲਤਵੀ ਕਰ ਦੇਣਗੇ।

ਬਾਦਲ ਨੇ ਕਿਹਾ, “ਅਸੀਂ ਆਪਣੀ ਮੁਹਿੰਮ (ਯਾਤਰਾ) ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਕਿਸੇ ਵੀ ਕਿਸਾਨ ਆਗੂ ਨੂੰ ਮਿਲਣ ਅਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉੱਤਰ ਦੇਣ ਲਈ ਵੀ ਤਿਆਰ ਹਾਂ।”

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੇ ਯਾਤਰਾ ਪ੍ਰੋਗਰਾਮ ਤਹਿਤ ਅਮਲੋਹ ਜਾਣਾ ਸੀ ਪਰ ਹੁਣ ਉਹੀ ਰੈਲੀ 10 ਸਤੰਬਰ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਯਾਤਰਾ ਨਿਰਧਾਰਤ ਪ੍ਰੋਗਰਾਮ ਅਨੁਸਾਰ ਜਾਰੀ ਰਹੇਗੀ। 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)