ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਭਾਵੁਕ ਹੋਏ ਸੁਖਬੀਰ ਬਾਦਲ, ਭਰੇ ਮਨ ਨਾਲ ਟੇਕਿਆ ਮੱਥਾ

0
870

ਮੁਕਤਸਰ| 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ, ਜਿੱਥੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਭਰੇ ਮਨ ਨਾਲ ਮੱਥਾ ਟੇਕਿਆ।

ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਜਿੱਥੇ ਦੇਸ਼ ਦੀਆਂ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਤੋਂ ਇਲਾਵਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚੇ ਹਨ।