ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਸਰਕਾਰ ਦੀ ਡੂੰਘੀ ਸਾਜਿਸ਼ : ਸੁਖਬੀਰ ਬਾਦਲ

0
331

ਚੰਡੀਗੜ੍ਹ . ਮੀਡੀਆ ਦੇ ਰੂਬਰੂ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਜਿੰਮੇਵਾਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਚੌਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵਿਰੁੱਧ ਰਚੀ ਗਈ ਡੂੰਘੀ ਸਜਿਸ਼ ਸੀ।

ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਗਵਾਹ ਦੀ ਮੌਤ ਪਿੱਛੇ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਇਕ ਮੰਤਰੀ ਦਾ ਹੱਥ ਹੋਣ ਨਾਲ ਕਾਂਗਰਸ ਦੀ ਸਾਜਿਸ਼ ਨੂੰ ਬੇਪਰਦ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਚੁੱਪ ਧਾਰੀ ਹੋਈ ਹੈ। ਇਸ ਮੌਕੇ ਹੀ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉੱਤੇ ਆਪਣੇ ਵੱਲੋ ਚੰਗੀ ਭੜਾਸ ਕੱਢੀ।

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਨੌਜਵਾਨਾਂ ਨੂੰ ਨਸ਼ਿਆ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ  ਦਿਨ ਪ੍ਰਤੀ ਦਿਨ ਫੜ ਹੋ ਰਹੀ ਹੈਰੋਇਨ ਵਿਚ ਵੀ ਕਾਂਗਰਸ ਦੇ ਆਗੂਆਂ ਦਾ ਹੀ ਹੱਥ ਹੈ ਤੇ ਕਾਂਗਰਸੀ ਆਗੂਆ ਦੀ ਅਗਵਾਈ ਵਾਲਾ ਮਾਫੀਆ ਗੁੰਡਾ ਟੈਕਸ ਵਸੂਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵੱਲੋਂ ਸ਼ਰਾਬ ਦੀ ਕੀਤੀ ਜਾ ਰਹੀ ਅੰਤਰਰਾਜੀ ਤਸਕਰੀ ਕਰਕੇ ਆਬਕਾਰੀ ਦਰ ਬੁਹਤ ਘੱਟ ਗਿਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।