ਜਲੰਧਰ/ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਆਖਿਰਕਾਰ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ।
25 ਅਪ੍ਰੈਲ 1959 ਨੂੰ ਡੇਰਾ ਬਾਬਾ ਨਾਨਕ ‘ਚ ਪੈਦਾ ਹੋਏ ਸੁਖਜਿੰਦਰ ਰੰਧਾਵਾ ਮੌਜੂਦਾ ਅਸੈਂਬਲੀ ਵਿੱਚ ਵੀ ਡੇਰਾ ਬਾਬਾ ਨਾਨਕ ਸੀਟ ਦੀ ਹੀ ਰਹਿਨੁਮਾਈ ਕਰਦੇ ਹਨ।
ਕੁਝ ਮਹੀਨੇ ਪਹਿਲਾਂ ਤੱਕ ਕੈਪਟਨ ਦੇ ਕਰੀਬੀ ਰਹੇ ਸੁਖਜਿੰਦਰ ਰੰਧਾਵਾ ਨੇ ਕਦੇ ਨਵਜੋਤ ਸਿੱਧੂ ਖਿਲਾਫ ਮੋਰਚਾ ਖੋਲ੍ਹ ਰੱਖਿਆ ਸੀ ਪਰ ਕੁਝ ਸਮੇਂ ਤੋਂ ਸਿੱਧੂ ਦੇ ਕਰੀਬੀ ਬਣੇ ਹੋਏ ਸਨ।
ਸੁਖਜਿੰਦਰ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ 2 ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਦੀ ਮਾਂ ਦਾ ਨਾਂ ਮਨਜੀਤ ਕੌਰ ਹੈ। ਰੰਧਾਵਾ ਦੇ 3 ਤਿੰਨ ਬੱਚੇ ਹਨ।
ਸੁਖਜਿੰਦਰ ਰੰਧਾਵਾ ਨੇ ਚੰਡੀਗੜ੍ਹ ਦੇ ਐੱਸਡੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੋਈ ਹੈ।
ਸੀਐੱਮ ਬਣਨ ਤੋਂ ਕੁਝ ਸਮਾਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੈਪਟਨ ਮੇਰੇ ਪਿਤਾ ਸਮਾਨ ਹਨ, ਸਾਡੇ ਵਿੱਚ ਕੁਝ ਮਤਭੇਦ ਜ਼ਰੂਰ ਹਨ ਪਰ ਅਸੀਂ ਉਨ੍ਹਾਂ ਦਾ ਹੀ ਚਿਹਰਾ ਹਾਂ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)