ਮਨੀ ਲਾਂਡਰਿੰਗ ਮਾਮਲੇ ‘ਚ ਬੁਰੀ ਤਰ੍ਹਾਂ ਫਸੇ ਸੁਖਪਾਲ ਖਹਿਰਾ, ਇੰਨੇ ਦਿਨ ਰਹਿਣਗੇ ਹਿਰਾਸਤ ‘ਚ

0
802

ਚੰਡੀਗੜ੍ਹ | ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਖਹਿਰਾ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸੁਖਪਾਲ ਖਹਿਰਾ ਨੂੰ ਹੁਣ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।

ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਹੋਈ।

ਖਹਿਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ.ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਖਹਿਰਾ ਨੇ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਹੈ।

ਦੱਸ ਦੇਈਏ ਕਿ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਚਲੇ ਗਏ।

ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ