ਚੰਡੀਗੜ੍ਹ, 30 ਅਕਤੂਬਰ| ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਕਾਂਗਰਸ ਦੇ MLA ਸੁਖਪਾਲ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਹੈ।
ਹਾਈਕੋਰਟ ਨੇ ਉਨ੍ਹਾਂ ਦੀ ਸੁਣਵਾਈ ਨੂੰ ਅੱਗੇ ਪਾ ਦਿੱਤਾ ਹੈ। ਹੁਣ ਖਹਿਰਾ ਦੇ ਡਰੱਗ ਕੇਸ ਨਾਲ ਜੁੜੇ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ।
ਇਸਦੇ ਨਾਲ ਹੀ ਅਦਾਲਤ ਨੇ ਖਹਿਰਾ ਮਾਮਲੇ ਨਾਲ ਜੁੜੀ ਸਾਰੀ ਜਾਣਕਾਰੀ ਪੰਜਾਬ ਸਰਕਾਰ ਨੂੰ ਪੇਸ਼ ਕਰਨ ਲਈ ਕਿਹਾ ਹੈ।