ਚੰਡੀਗੜ੍ਹ | ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੁਲਿਸ ਅਧਿਕਾਰੀਆਂ ‘ਤੇ ਅਣਮਨੁੱਖੀ ਵਿਵਹਾਰ ਕਰਨ ਦੇ ਆਰੋਪ ਲਾਉਂਦਿਆਂ ਇਸ ਨੂੰ ਸਿੱਖ ਧਰਮ ‘ਤੇ ਹਮਲਾ ਕਰਾਰ ਦਿੱਤਾ ਹੈ, ਜਿਸ ਲਈ ਉਨ੍ਹਾਂ ਨੇ ਹੁਣ ਈਡੀ ਦੀ ਹਿਰਾਸਤ ‘ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਸੁਖਪਾਲ ਸਿੰਘ ਖਹਿਰਾ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ ਤੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ, ਜਿਸ ਵਿੱਚ ਉਨ੍ਹਾਂ ਆਰੋਪ ਲਾਇਆ ਕਿ ਉਨ੍ਹਾਂ ਦੇ ਪਿਤਾ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨੇ ਕੜਾ ਉਤਾਰਨ ਲਈ ਕਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸੁਖਪਾਲ ਸਿੰਘ ਖਹਿਰਾ ਉਦੋਂ ਤੱਕ ਭੁੱਖ ਹੜਤਾਲ ‘ਤੇ ਰਹਿਣਗੇ, ਜਦੋਂ ਤੱਕ ਉਕਤ ਅਧਿਕਾਰੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ।

ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਦਿਨੀਂ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ 7 ਦਿਨਾਂ ਦੇ ਰਿਮਾਂਡ ਤੋਂ ਬਾਅਦ ਉਨ੍ਹਾਂ ਨੂੰ ਪੁੱਛਗਿੱਛ ਲਈ ਦਿੱਲੀ ਲਿਆਂਦਾ ਗਿਆ ਸੀ, ਜਿਥੇ ਹੁਣ ਉਹ ਚੰਡੀਗੜ੍ਹ ਪੁਲਸ ਅਧਿਕਾਰੀ ਪਾਂਡੇ ਨੂੰ ਸਜ਼ਾ ਦਿਵਾਉਣ ਲਈ ਭੁੱਖ ਹੜਤਾਲ ‘ਤੇ ਬੈਠੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ