ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਵਿਰੋਧੀ ਧਿਰ ਨੂੰ ਦਬਾਉਣ ਦੀ ‘ਆਪ’ ਦੀ ਚਾਲ – ਰਾਜਾ ਵੜਿੰਗ

0
1536

ਕਪੂਰਥਲਾ, 28 ਸਤੰਬਰ | ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਪੁਲਿਸ ਦਾ ਕਹਿਣਾ ਹੈ ਕਿ ਉਸ ਖਿਲਾਫ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਗਿਆ।

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਉਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਤੇ ਚਾਲ ਹੈ। ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਅਸੀਂ ਸੁਖਪਾਲ ਖਹਿਰਾ ਜੀ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।” ਉਨ੍ਹਾਂ ਅੱਗੇ ਕਿਹਾ ਕਿ ” ਕਾਂਗਰਸ ਮੇਰਾ ਪਰਿਵਾਰ ਹੈ। ਹਰ ਲੀਡਰ ਅਤੇ ਵਰਕਰ ਨਾਲ ਚਟਾਨ ਵਾਂਗ ਖੜ੍ਹੇ ਹਾਂ।