ਸੁਲਤਾਨਪੁਰ ਲੋਧੀ/ਕਪੂਰਥਲਾ | ਇਥੋਂ ਇਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਮੁਹੱਲਾ ਤੇਲੀਆ ਵਿਖੇ ਇਕ ਘਰ ‘ਚ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫ਼ੜਾ ਤਫ਼ੜੀ ਮਚ ਗਈ। ਇਸ ਦੌਰਾਨ 45 ਸਾਲ ਦੀ ਇਕ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਜੋ ਕਿ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।
ਹਾਦਸੇ ‘ਚ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਦੂਜੇ ਪਾਸੇ ਪੁਲਿਸ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਕੀਤੇ ਜਾ ਰਹੇ ਹਨ।