ਕਪੂਰਥਲਾ/ਸੁਲਤਾਨਪੁਰ ਲੋਧੀ, 28 ਫਰਵਰੀ | ਸੁਲਤਾਨਪੁਰ ਲੋਧੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਬਜ਼ੁਰਗ ਮਹਿਲਾ ਦੀ ਮੌ.ਤ ਹੋ ਗਈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ 65 ਸਾਲ ਦੀ ਬਜ਼ੁਰਗ ਮਹਿਲਾ ਜਦੋਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਗਈ ਤਾਂ ਜਿਵੇਂ ਹੀ ਉਹ ਗੁਰੂ ਘਰ ਦਾਖਲ ਹੁੰਦੀ ਹੈ ਤਾਂ ਉਹ ਉਥੇ ਡਿੱਗ ਜਾਂਦੀ ਹੈ। ਪਰਿਵਾਰ ਵੱਲੋਂ ਕੁਝ ਲੋਕਾਂ ਦੀ ਮਦਦ ਨਾਲ ਉਸ ਨੂੰ ਦੇਖਿਆ ਜਾਂਦਾ ਹੈ ਤੇ ਤੁਰੰਤ ਬਜ਼ੁਰਗ ਮਹਿਲਾ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਮਹਿਲਾ ਦੀ ਹਾਰਟ ਅਟੈਕ ਨਾਲ ਮੌ.ਤ ਹੋ ਗਈ ਹੈ। ਉਥੇ ਮੌਜੂਦ ਲੋਕਾਂ ਨੇ ਵੀ ਦੱਸਿਆ ਕਿ ਬਜ਼ੁਰਗ ਮਹਿਲਾ ਆਪਣੇ ਪਰਿਵਾਰ ਨਾਲ ਗੁਰੂਘਰ ਨਤਮਸਤਕ ਹੋਣ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕੇਸ ਵਿਚੋਂ ਬਰੀ ਹੋਣ ਦੀ ਖੁਸ਼ੀ ਵਿਚ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਜਾ ਰਿਹਾ ਸੀ ਤੇ ਪਰਿਵਾਰ ਰੱਬ ਦਾ ਸ਼ੁਕਰਾਨਾ ਅਦਾ ਕਰ ਰਿਹਾ ਸੀ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ।