ਅੱਜ ਸ਼ਾਮ ਤੱਕ ਸੁਨੀਲ ਜਾਖੜ ਬਣ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ

0
5124

ਜਲੰਧਰ | ਪੰਜਾਬ ‘ਚ ਚੱਲ ਰਹੇ ਸਿਆਸੀ ਹੰਗਾਮੇ ਵਿੱਚ ਅੱਜ ਸ਼ਾਮ ਤੱਕ ਸਭ ਤੋਂ ਵੱਡੀ ਡਿਵੈਲਪਮੈਂਟ ਹੋਣ ਦੀ ਉਮੀਦ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਸੁਨੀਲ ਜਾਖੜ ਨੂੰ ਹਰੀ ਝੰਡੀ ਮਿਲ ਚੁੱਕੀ ਹੈ। ਜਾਖੜ ਦੀ ਦੋ ਦਿਨ ਪਹਿਲਾਂ ਸੋਨੀਆ ਤੇ ਰਾਹੁਲ ਨਾਲ ਮੁਲਾਕਾਤ ਹੋਈ ਸੀ। ਮੀਟਿੰਗ ‘ਚ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਹੋ ਗਿਆ ਸੀ।

ਅੱਜ ਸੁਨੀਲ ਜਾਖੜ ਚੇਨੱਈ ‘ਚ ਹਨ ਜਿਨ੍ਹਾਂ ਨੂੰ ਸ਼ਾਮ ਵਾਲੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।

ਸੁਨੀਲ ਜਾਖੜ ਵੱਲੋਂ ਅੱਜ ਰਾਹੁਲ ਗਾਂਧੀ ਨੂੰ ਵਧਾਈ ਦੇਣ ਵਾਲਾ ਕੀਤਾ ਗਿਆ ਟਵੀਟ ਵੀ ਇਸੇ ਵੱਲ ਇਸ਼ਾਰਾ ਕਰ ਰਿਹਾ ਹੈ। ਸੁਨੀਲ ਜਾਖੜ ਦੇ ਕਰੀਬੀਆਂ ਨੇ ਕਈਆਂ ਨੂੰ ਫੋਨ ‘ਤੇ ਵੀ ਅਜਿਹੀ ਡਿਵੈਲਪਮੈਂਟ ਬਾਰੇ ਜਾਣਕਾਰੀ ਦਿੱਤੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)