ਅਸਤੀਫੇ ਨੂੰ ਲੈ ਕੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ, ਖੁਦ ਦੱਸਿਆ ਅਸਤੀਫਾ ਦੇਣ ਦਾ ਕਾਰਨ

0
469

ਚੰਡੀਗੜ੍ਹ, 14 ਨਵੰਬਰ | ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਈ ਮਹੀਨਿਆਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਹਨ। ਉਨ੍ਹਾਂ ਦੇ ਅਸਤੀਫ਼ੇ ਦੀਆਂ ਅਟਕਲਾਂ ਦਾ ਬਾਜ਼ਾਰ ਸਰਗਰਮ ਰਿਹਾ। ਹਾਲਾਂਕਿ ਕੌਮੀ ਲੀਡਰਸ਼ਿਪ ਜਾਂ ਖ਼ੁਦ ਜਾਖੜ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਕਰ ਕੇ ਪਾਰਟੀ ‘ਚ ਪ੍ਰੋਗਰਾਮਾਂ ਵਿਚ ਆਪਣੀ ਦੂਰੀ ਪਿਛਲੇ ਕਾਰਨਾਂ, ਕਿਸਾਨਾਂ ਤੇ ਵਿਰੋਧੀ ਪਾਰਟੀਆਂ ਸਮੇਤ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ। ਉਨ੍ਹਾਂ ਨੇ ਖੁਦ ਆਪਣਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਅਜੇ ਪਾਰਟੀ ਹਾਈਕਮਾਂਡ ਕੋਲ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਪੰਜਾਬ ‘ਚ ਇਕ ਵੀ ਸੀਟ ਨਹੀਂ ਮਿਲੀ। ਬਤੌਰ ਮੁਖੀ ਇਹ ਉਨ੍ਹਾਂ ਦੀ ਨਾਕਾਮੀ ਸੀ, ਇਸ ਲਈ ਉਨ੍ਹਾਂ ਨੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਾਖੜ ਨੇ ਇਹ ਵੀ ਕਿਹਾ ਕਿ ਉਹ ਅਸਫਲਤਾ ਨਾਲ ਆਪਣੇ ਆਪ ਨੂੰ ਦਾਗਦਾਰ ਨਹੀਂ ਹੋਣ ਦੇਣਾ ਚਾਹੁੰਦੇ। ਭਾਵੇਂ ਪੰਜਾਬ ਵਿਚ ਉਨ੍ਹਾਂ ਦੀ ਵੋਟ ਪ੍ਰਤੀਸ਼ਤਤਾ ਵਧੀ ਹੈ ਪਰ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)