ਚੰਡੀਗੜ੍ਹ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੀ ਨਾਲ ਮੁਲਾਕਾਤ ਕੀਤੀ ਹੈ। ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਇਸਨੂੰ ਕਈ ਪੱਖਾਂ ਤੋਂ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਮਾਮਲੇ ਉਤੇ ਕਈਆਂ ਨੇ ਸਿਆਸੀ ਟਿੱਪਣੀਆਂ ਕੀਤੀਆਂ ਹਨ। ਇਸ ਵਿਚਾਲੇ ਕਾਂਗਰਸ ਤੋਂ ਭਾਜਪਾ ਵਿਚ ਗਏ ਸੁਨੀਲ ਜਾਖੜ ਨੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੁਲਾਕਾਤ ਇਕ ਅਪਵਿੱਤਰ ਗਠਜੋੜ ਵੱਲ ਸੰਕੇਤ ਕਰਦਾ ਹੈ।