&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ ਪਾਣੀ ਅਤੇ ਸੈਨੀਟੇਸਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ। ਸੂਬੇ ਵਿੱਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਨੇ ਵਿਸ਼ਵ ਬੈਂਕ ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀ ਲੋੜ &OpenCurlyQuote;ਤੇ ਜ਼ੋਰ ਦਿੱਤਾ ਤਾਂ ਜੋ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ &OpenCurlyQuote;ਤੇ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਵਿਸਵ ਬੈਂਕ ਦੀ ਟੀਮ ਨੇ ਮੰਤਰੀ ਨੂੰ ਵਿਸਵ ਬੈਂਕ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਟੀਮ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਅਤੇ ਵਿਸਵ ਬੈਂਕ ਨੇ ਸਾਂਝੇ ਤੌਰ &OpenCurlyQuote;ਤੇ ਵਿਆਪਕ ਯਤਨ ਕੀਤੇ ਹਨ ਜਿਹਨਾਂ ਸਦਕਾ ਪੇਂਡੂ ਲੋਕਾਂ ਨੂੰ ਪੀਣ ਯੋਗ ਪਾਣੀ ਉਹਨਾਂ ਦੀਆਂ ਬਰੂਹਾਂ &OpenCurlyQuote;ਤੇ ਉਪਲਬਧ ਕਰਵਾ ਕੇ ਜ਼ਿੰਦਗੀ ਵਿਚ ਸਾਕਾਰਾਤਮਕ ਤਬਦੀਲੀ ਲਿਆਂਦੀ ਹੈ। ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ&period;ਕੇ&period; ਤਿਵਾੜੀ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿਭਾਗ ਨੇ ਵਿਸਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਮੋਗਾ ਵਿੱਚ 218 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਸੁਰੂ ਕੀਤਾ ਹੈ ਜੋ ਮੋਗਾ ਜ਼ਿਲੇ ਦੇ 85 ਪਿੰਡਾਂ ਦੇ ਕਰੀਬ 3&period;54 ਲੱਖ ਵਸਨੀਕਾਂ ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਅੰਮਿ੍ਰਤਸਰ&comma; ਗੁਰਦਾਸਪੁਰ&comma; ਤਰਨ ਤਾਰਨ&comma; ਫਿਰੋਜਪੁਰ&comma; ਫਾਜ਼ਿਲਕਾ&comma; ਹੁਸ਼ਿਆਰਪੁਰ&comma; ਪਟਿਆਲਾ&comma; ਰੋਪੜ ਅਤੇ ਫਤਹਿਗੜ ਸਾਹਿਬ ਜ਼ਿਲਿਆਂ ਵਿੱਚ ਅਜਿਹੇ 15 ਹੋਰ ਪ੍ਰੋਜੈਕਟ ਵੀ ਜਲਦ ਲਾਗੂ ਕੀਤੇ ਜਾ ਰਹੇ ਹਨ। ਇਹਨਾਂ ਵਿੱਚੋਂ 5 ਪ੍ਰੋਜੈਕਟਾਂ ਲਈ ਵਿਸਵ ਬੈਂਕ ਵੱਲੋਂ ਅਤੇ 10 ਪ੍ਰੋਜੈਕਟ ਲਈ ਨਾਬਾਰਡ ਵੱਲੋਂ ਸਹਾਇਤਾ ਦਿੱਤੀ ਗਈ ਹੈ। ਇਹਨਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 1700 ਕਰੋੜ ਰੁਪਏ ਹੈ। ਇਨਾਂ ਪ੍ਰਾਜੈਕਟਾਂ ਨਾਲ 24&period;42 ਲੱਖ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਜਿੰਪਾ ਨੇ ਨਿਰਦੇਸ ਦਿੱਤੇ ਕਿ ਇਹਨਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਕਾਰਜਸ਼ੀਲ ਕੀਤਾ ਜਾਵੇ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਜਲ ਸਪਲਾਈ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਨੂੰ ਸੰਚਾਲਨ ਅਤੇ ਰੱਖ-ਰਖਾਅ ਲਈ ਦੂਜੇ ਸੂਬਿਆਂ ਵੱਲੋਂ ਅਪਣਾਏ ਵਧੀਆ ਅਭਿਆਸਾਂ ਦਾ ਅਧਿਐਨ ਕਰਨਾ ਚਾਹੀਦਾ ਹੈ ਅਤੇ ਇਨਾਂ ਨੂੰ ਪੰਜਾਬ ਵਿੱਚ ਅਪਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੰਬੇ ਸਮੇਂ ਤੱਕ ਜਲ ਸਪਲਾਈ ਸਕੀਮਾਂ ਦੀ ਸਮੁੱਚੀ ਸਥਿਤੀ ਅਤੇ ਸਥਿਰਤਾ ਵਿੱਚ ਸੁਧਾਰ ਕੀਤਾ ਜਾ ਸਕੇ। ਉਹਨਾਂ ਨੇ ਅੱਗੇ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਦੇ ਲਾਗੂਕਰਨ ਸਬੰਧੀ ਸਮੁੱਚੀ ਪ੍ਰਕਿ੍ਰਆ ਵਿੱਚ ਜਨਤਾ ਅਤੇ ਉਹਨਾਂ ਦੇ ਨੁਮਾਇੰਦਿਆਂ ਦੀ ਸਮੂਲੀਅਤ ਹੋਣੀ ਚਾਹੀਦੀ ਹੈ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨਾਂ ਇਹ ਵੀ ਆਸ ਪ੍ਰਗਟਾਈ ਕਿ ਪੰਜਾਬ ਦੇ ਸਾਰੇ ਪੇਂਡੂ ਨਾਗਰਿਕਾਂ ਨੂੰ ਸਵੇਰ ਤੋਂ ਸਾਮ ਤੱਕ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ ਸਿਹਤ ਸਬੰਧੀ ਲਾਭ ਹੋਣਗੇ ਬਲਕਿ ਸਾਡੇ ਪਿੰਡਾਂ ਦੇ ਜੀਵਨ ਪੱਧਰ ਵਿੱਚ ਵੀ ਕਾਫੀ ਸੁਧਾਰ ਹੋਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;