ਜਲੰਧਰ/ਨਕੋਦਰ | ਪੰਜਾਬੀ ਗਾਇਕ ਗੁਰਦਾਸ ਮਾਨ ਦਾ ਵਿਵਾਦ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਗੁਰਦਾਸ ਮਾਨ ਦੇ ਸਮਰਥਕ ਵੀ ਉਨ੍ਹਾਂ ਦੇ ਹੱਕ ‘ਚ ਉਤਰ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ, ਜਿਨ੍ਹਾਂ ਨੇ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਕਰਵਾਇਆ ਸੀ, ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ।
ਗੁਰਦਾਸ ਮਾਨ ਦੇ ਸਮਰਥਕਾਂ ਨੇ DSP ਨੂੰ ਸੌਂਪੀ ਸ਼ਿਕਾਇਤ
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਡੇਰੇ ਦੇ ਲਾਡੀ ਸ਼ਾਹ ਜੀ ਲਈ ਗਲਤ ਸ਼ਬਦਾਵਲੀ ਵਰਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੀ ਸ਼ਿਕਾਇਤ DSP ਨੂੰ ਸੌਂਪੀ ਹੈ। ਪੁਲਿਸ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ, ਜੇਕਰ ਕੇਸ ਦਰਜ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।