ਚੰਡੀਗੜ੍ਹ, 3 ਜਨਵਰੀ | ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ ਵਿਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ਤੋਂ ਬਾਅਦ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
2002 ਦੇ ਰਣਜੀਤ ਕਤਲ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਅਤੇ ਉਸ ਦੇ ਸਹਿ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਚੀਫ਼ ਜਸਟਿਸ ਦੀ ਬੈਂਚ ਨੇ ਇਹ ਮਾਮਲਾ ਸੁਣਵਾਈ ਲਈ ਜਸਟਿਸ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੂੰ ਸੌਂਪ ਦਿੱਤਾ ਹੈ।
ਰਣਜੀਤ ਦਾ 22 ਸਾਲ ਪਹਿਲਾਂ ਕਤਲ ਹੋਇਆ ਸੀ, ਜਿਸ ਵਿਚ 19 ਸਾਲਾਂ ਬਾਅਦ ਰਾਮ ਰਹੀਮ ਅਤੇ ਉਸ ਦੇ ਸਾਥੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਜ਼ਾ ਸੁਣਾਈ ਹੈ। ਇਸ ਦੇ ਖਿਲਾਫ ਉਹ ਹਾਈਕੋਰਟ ਗਿਆ, ਜਿੱਥੋਂ 3 ਸਾਲ ਬਾਅਦ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।