ਸੁਪਰੀਮ ਕੋਰਟ ਨੇ ਅਪਰਾਧਿਕ ਵੇਰਵਾ ਵੇਬਸਾਇਟ ਤੇ ਪਾਉਣ ਦੇ ਦਿੱਤੇ ਆਦੇਸ਼
ਨਵੀਂ ਦਿੱਲੀ. ਸੁਪਰੀਮ ਕੋਰਟ ਨੇ ਰਾਜਨੀਤੀ ਵਿੱਚ ਵੱਧ ਰਹੇ ਅਪਰਾਧੀਕਰਨ ਵਿਰੁੱਧ ਦਾਇਰ ਪਟੀਸ਼ਨ ਤੇ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਦਾਗੀ ਉਮੀਦਵਾਰਾਂ ਨੂੰ ਚੋਣ ਟਿਕਟ ਦੇਣ ਦਾ ਕਾਰਨ ਦੱਸਣ ਦਾ ਆਦੇਸ਼ ਦਿੱਤਾ ਹੈ। ਜਸਟਿਸ ਰੋਹਿਂਟਨ ਨਰੀਮਨ ਅਤੇ ਰਵਿੰਦਰ ਭੱਟ ਦੀ ਬੈਂਚ ਨੇ ਇਹ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਨੂੰ ਅਧਿਕਾਰਤ ਫੇਸਬੁੱਕ ਅਤੇ ਟਵਿੱਟਰ ਹੈਂਡਲਜ਼ ਉੱਤੇ ਅਪਲੋਡ ਕਰਨਾ ਪਏਗਾ। ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਹੁਕਮ ਦੀ ਪਾਲਣਾ ਨਾ ਕੀਤੀ ਗਈ ਤਾਂ ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾਏਗੀ।
ਬਹੁਤ ਸਾਰੇ ਪਟੀਸ਼ਨਕਰਤਾਵਾਂ ਵਿਚੋਂ, ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਅਦਾਲਤ ਚੋਣ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ‘ਤੇ ਦਬਾਅ ਪਾਉਣ ਲਈ ਨਿਰਦੇਸ਼ ਦੇਵੇ ਕਿ ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਨੂੰ ਟਿਕਟਾਂ ਨਾ ਦਿੱਤੀਆਂ ਜਾਣ। ਜੇ ਅਜਿਹਾ ਹੁੰਦਾ ਹੈ ਤਾਂ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ. ਇਸ ‘ਤੇ ਫੈਸਲਾ ਦਿੰਦਿਆਂ ਅਦਾਲਤ ਨੇ ਸਵਾਲ ਕੀਤਾ ਕਿ ਪਾਰਟੀਆਂ ਦੀ ਕੀ ਮਜਬੂਰੀ ਹੈ ਕਿ ਉਹ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੰਦਿਆਂ ਹਨ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।