ਸੁਪਰੀਮ ਕੋਰਟ ਨੇ ਸਿਵਲ ਚੋਣਾਂ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ, ਭਲਕੇ ਪੈਣਗੀਆਂ ਵੋਟਾਂ

0
1551

ਚੰਡੀਗੜ੍ਹ, 20 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਅੱਜ (20 ਅਕਤੂਬਰ) ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਸਮੇਂ ਦੌਰਾਨ ਸੁਪਰੀਮ ਕੋਰਟ ਨੇ ਨਿਗਮ ਚੋਣਾਂ ‘ਤੇ ਪਾਬੰਦੀ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸ਼ਨੀਵਾਰ (21 ਦਸੰਬਰ) ਨੂੰ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਾਂ ਪੈਣਗੀਆਂ।

ਹਾਲਾਂਕਿ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਸੀ ਕਿ ਨਾਮਜ਼ਦਗੀ ਦੌਰਾਨ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਪ੍ਰੇਸ਼ਾਨ ਕੀਤਾ ਗਿਆ।

ਲੋਕਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪਟੀਸ਼ਨਕਰਤਾ ਨੇ ਸੂਬੇ ਵਿਚ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਛੇੜਛਾੜ ਦੇ ਵੀਡੀਓ ਅਤੇ ਹੋਰ ਰਿਕਾਰਡ ਹਾਈ ਕੋਰਟ ਵਿਚ ਜਮ੍ਹਾ ਕਰਵਾਏ ਸਨ।