• ਚੰਡੀਗੜ੍ਹ, 4 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ ‘ਚ ਜਲਦ ਹੀ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ।

  • ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰਕੇ ਹੱਲ ਕੱਢਣ ਦੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਪੰਜਾਬ ‘ਚ ਸਤਲੁਜ ਯਮੁਨਾ ਨਹਿਰ ਸਬੰਧੀ ਸਰਵੇ ‘ਚ ਕੇਂਦਰ ਸਰਕਾਰ ਦਾ ਸਹਿਯੋਗ ਕਰਨ ਦੇ ਹੁਕਮ ਵੀ ਦਿੱਤੇ। ਸੁਪਰੀਮ ਕੋਰਟ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਸਬੰਧੀ ਪ੍ਰਕਿਰਿਆ ਹਰਿਆਣਾ ‘ਚ ਲਗਭਗ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤੀ ਕਰਨ ਲਈ ਮਜਬੂਰ ਨਾ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2024 ਦੇ ਦੂਸਰੇ ਹਫ਼ਤੇ ਵਿਚ ਹੋਵੇਗੀ।