ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼ – ਡਾ. ਸੰਜੀਵ ਭਗਤ
(ਢਿੱਲਵਾਂ) 04.11.2025 – ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੀਵ ਪ੍ਰਸ਼ਾਰ
ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਬੇਗੋਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਵੱਲੋਂ ਹੜ੍ਹ ਪ੍ਰਭਾਵਿਤ ਸੀ.ਐਚ.ਸੀ ਬੇਗੋਵਾਲ ਦੇ ਕੰਮ ਕਾਜ ਸਬੰਧੀ ਜਾਇਜ਼ਾ ਲਿਆ ਅਤੇ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਏ ਦਫਤਰੀ ਕੰਮਾਂ, ਮਸ਼ੀਨਾਂ ਅਤੇ ਬੁਨਿਆਦੀ ਢਾਂਚੇ ਆਦਿ ਸੰਬੰਧੀ ਵੀ ਵਿਸਥਾਰ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਵੱਲੋਂ ਸੀ.ਐਚ. ਸੀ ਬੇਗੋਵਾਲ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆ ਸਿਹਤ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਐਮਰਜੇਂਸੀ ਵਿਭਾਗ, ਈ.ਸੀ.ਜੀ, ਲੈਬ, ਐਕਸ-ਰੇ ਅਤੇ ਫਾਰਮੇਸੀ ਆਦਿ ਸਮੂਹ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਦੌਰਾਨ ਡੈਂਟਲ ਡਾਕਟਰ ਪਰਮਿੰਦਰ ਕੌਰ ਅਤੇ ਏ.ਐਮ.ਓ ਡਾ. ਰਾਜਪਾਲ ਸਿੰਘ ਨਾਲ ਰੋਜ਼ਾਨਾ ਕੀਤੀ ਜਾਣ ਵਾਲੀ ਓ.ਪੀ.ਡੀ ਸੰਬੰਧੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਦੇਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਰੀਜ਼ਾਂ ਨੂੰ ਸਿਹਤ ਕੇਂਦਰ ‘ਚ ਉਪਲਬਧ ਦਵਾਇਆਂ ਹੀ ਲਿੱਖਣ ਦੀ ਹਦਾਇਤ ਕੀਤੀ ਅਤੇ ਬਾਹਰਲੀ ਦਵਾਈ ਲਿਖਣ ਤੋਂ ਸਖਤ ਮਨਾਹੀ ਕੀਤੀ। ਉਨ੍ਹਾਂ ਸਮੂਹ ਸਟਾਫ ਨੂੰ ਆਪਣਾ ਕੰਮ ਮਿਹਨਤ ‘ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੋਤਸਾਹਿਤ ਕੀਤਾ। ਇਸ ਮੌਕੇ ਬੀ.ਈ.ਈ ਮੋਨਿਕਾ, ਨੀਤੂ, ਫਾਰਮਾਸਿਸਟ, ਰੇਡੀਓਗ੍ਰਾਫਰ, ਸਟਾਫ ਨਰਸ ਆਦਿ ਸਮੂਹ ਸਟਾਫ ਹਾਜ਼ਰ ਸੀ।
ਬੇਗੋਵਾਲ ਆਮ ਆਦਮੀ ਕਲੀਨਿਕ ਦਾ ਵੀ ਲਿਆ ਜਾਇਜ਼ਾ
ਇਸ ਦੌਰਾਨ ਸਿਵਲ ਸਰਜਨ ਡਾ. ਸੰਜੀਵ ਭਗਤ ਵੱਲੋਂ ਬੇਗੋਵਾਲ ਬਣੇ ਆਮ ਆਦਮੀ ਕਲੀਨਿਕ ਦਾ ਵੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਸਿਹਤ ਅਫਸਰ ਡਾ. ਰਜੀਵ ਪ੍ਰਾਸ਼ਰ ਅਤੇ ਐਸ.ਐਮ.ਓ ਡਾ. ਪ੍ਰੇਮ ਕੁਮਾਰ ਹਾਜ਼ਰ ਸਨ। ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਬੇਗੋਵਾਲ ਨੂੰ ਜਲਦ ਤੋਂ ਜਲਦ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਰਦੇਸ਼ ਦਿੱਤੇ ਅਤੇ ਰਹਿੰਦੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।
ਸਿਵਲ ਸਰਜਨ ਡਾ. ਸੰਜੀਵ ਭਗਤ ਵੱਲੋਂ ਇਸ ਦੌਰਾਨ ਮੌਜੂਦ ਸਟਾਫ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਵੱਧ ਤੋਂ ਵੱਧ
ਜੋ ਆਮ ਲੋਕਾਂ ‘ਚ ਸਿਹਤ ਸਹੂਲਤਾਂ ਅਤੇ ਸਿਹਤ ਸਕੀਮਾਂ ਪ੍ਰਤੀ ਵਧੇਰੇ ਜਾਗਰੂਕਤਾ ਲਿਆਈ ਜਾ ਸਕੇ।
ਤੰਬਾਕੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ – ਸਿਵਲ ਸਰਜਨ
ਇਸ ਦੌਰਾਨ ਮੌਜੂਦ ਸਮੂਹ ਮ.ਪ.ਹ.ਵ ਅਤੇ ਫੀਲਡ ਸਟਾਫ ਨੂੰ ਵੱਧ ਤੋਂ ਵੱਧ ਤੰਬਾਕੂ ਰੋਕਥਾਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਵਰਗੇ ਉਤਪਾਦਾ ਦੇ ਸੇਵਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਸੁਪਰਵਾਈਜ਼ਰ ਅਤੇ ਮ.ਪ.ਹ.ਵ ਨੂੰ ਤੰਬਾਕੂ ਮੁਕਤ ਪਿੰਡ ਐਲਾਨਣ ਦੇ ਨਿਰਦੇਸ਼ ਦਿੱਤੇ।






































