ਪਟਿਆਲਾ ਤੋਂ ਹੈਰਾਨੀਜਨਕ ਮਾਮਲਾ : ਅੰਤਿਮ ਸੰਸਕਾਰ ਤੋਂ ਪਹਿਲਾਂ ਜਿਊਂਦਾ ਹੋਇਆ ਬਜ਼ੁਰਗ ਵਿਅਕਤੀ, ਚੱਲ ਪਏ ਸਾਹ

0
297

ਪਟਿਆਲਾ, 13 ਜਨਵਰੀ | ਪਟਿਆਲਾ ਤੋਂ ਬੇਹੱਦ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ 80 ਸਾਲ ਦਾ ਮਰਿਆ ਹੋਇਆ ਬਜ਼ੁਰਗ ਅਚਾਨਕ ਜਿਊਂਦਾ ਹੋ ਗਿਆ। ਪਟਿਆਲਾ ਵਿਚ ਕੱਲ ਇਕ 80 ਸਾਲ ਦੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਤਾਂ ਮੌਤ ਦੇ 3 ਘੰਟਿਆਂ ਬਾਅਦ ਜਦੋਂ ਪਰਿਵਾਰ ਅੰਤਿਮ ਰਸਮਾਂ ਦੀਆਂ ਤਿਆਰੀਆਂ ਕਰ ਰਿਹਾ ਸੀ ਤਾਂ ਬਜ਼ੁਰਗ ਵਿਅਕਤੀ ਦੇ ਅਚਾਨਕ ਹੀ ਸਾਹ ਚੱਲਣ ਲੱਗ ਗਏ।

ਬਜ਼ੁਰਗ ਵਿਅਕਤੀ ਦਾ ਨਾਂ ਦਰਸ਼ਨ ਸਿੰਘ ਹੈ, ਜੋ ਕਿ ਪਟਿਆਲਾ ਦੇ ਹਸਪਤਾਲ ਵਿਚ ਦਾਖ਼ਲ ਸਨ। ਦਰਸ਼ਨ ਦੇ ਬੇਟੇ ਬਲਦੇਵ ਸਿੰਘ ਨਗਰ ਨਿਗਮ ਦੇ ਚੇਅਰਮੈਨ ਰਹਿ ਚੁੱਕੇ ਹਨ। ਜਿਵੇਂ ਹੀ ਇਨ੍ਹਾਂ ਦੀ ਮੌਤ ਦਾ ਪਤਾ ਲੋਕਾਂ ਨੂੰ ਲੱਗਾ ਤਾਂ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੇ ਘਰ ਇਕੱਠੇ ਹੋਣ ਲੱਗ ਗਏ। ਰਿਸ਼ਤੇਦਾਰਾਂ ਨੂੰ ਅੰਤਿਮ ਸੰਸਕਾਰ ਦਾ ਸਮਾਂ ਦੇ ਦਿੱਤਾ ਗਿਆ ਅਤੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਪਹੁੰਚ ਚੁੱਕੇ ਸਨ। ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਸੀ ਅਤੇ ਚੀਕ-ਚਿਹਾੜਾ ਪਿਆ ਹੋਇਆ ਸੀ।

ਹਸਪਤਾਲ ਵਿਚ ਕਾਗਜ਼ੀ ਕਾਰਵਾਈ ਪੂਰੀ ਕਰਨ ਉਪਰੰਤ ਦਰਸ਼ਨ ਸਿੰਘ ਦੀ ਲਾਸ਼ ਨੂੰ ਘਰ ਲਿਜਾਉਣ ਦੀ ਵੀ ਤਿਆਰੀ ਪੂਰੀ ਕਰ ਲਈ ਗਈ। ਇਸ ਦੌਰਾਨ ਜਦੋਂ ਐਂਬੂਲੈਂਸ ਰਾਹੀਂ ਦਰਸ਼ਨ ਸਿੰਘ ਨੂੰ ਘਰ ਲਿਜਾਇਆ ਜਾ ਰਿਹਾ ਸੀ ਤਾਂ ਇਸੇ ਵਿਚਕਾਰ ਐਂਬੂਲੈਂਸ ਘਰ ਲਿਜਾਂਦੇ ਸਮੇਂ ਇਕ ਟੋਏ ਵਿਚ ਵੱਜ ਗਈ ਅਤੇ ਇਸ ਤੋਂ ਬਾਅਦ ਦਰਸ਼ਨ ਸਿੰਘ ਦੇ ਸਾਹ ਚੱਲਣ ਲੱਗ ਪਏ। ਦਰਸ਼ਨ ਸਿੰਘ ਜਿਊਂਦੇ ਹੋ ਗਏ। ਅਚਾਨਤ ਜਿਊਂਦੇ ਹੋਏ ਮਗਰੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਹੁਣ ਦਰਸ਼ਨ ਸਿੰਘ ਇਲਾਜ ਅਧੀਨ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)