ਜਲੰਧਰ| ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਆਪ ਆਗੂ ਸੁਸ਼ੀਲ ਰਿੰਕੂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਹਨ।ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਜਲੰਧਰ ਉਪ ਚੋਣ ਵਿੱਚ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਪੰਜਾਬ ਅਤੇ ਦਿੱਲੀ ਦੋਵਾਂ ਦੇ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਦੌਰਾਨ ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ ਨੇ ਸਾਂਸਦ ਬਣਨ ‘ਤੇ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਵੀ ਆਪਣੀ ਜਿੱਤ ਦੀ ਖੁਸ਼ੀ ਵਿੱਚ ਸੁਸ਼ੀਲ ਰਿੰਕੂ ਦਾ ਮੂੰਹ ਮਿੱਠਾ ਕਰਵਾਇਆ।