ਤਿੰਨ ਲੋਕਾਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ ਉਮੇਸ਼ ਸ਼ਰਮਾ ਨੂੰ ਸ਼ੌਰਿਆ ਐਵਾਰਡ

0
13

ਸਾਲ 2009 ਵਿੱਚ ਪਾਣੀ ਵਿੱਚ ਡੁੱਬ ਰਹੇ ਤਿੰਨ ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ ਉਮੇਸ਼ ਸ਼ਰਮਾ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਸ਼ਾਨਦਾਰ ਸੇਵਾਵਾਂ ਲਈ ਸ਼ੌਰਿਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਫ਼ਿਲਮ ‘ਬਟਵਾਰਾ’ ਦੀ ਪੂਰੀ ਸਟਾਰਕਾਸਟ ਨੇ ਸ਼ਿਰਕਤ ਕੀਤੀ। ਇਸ ਮੌਕੇ ਅਦਾਕਾਰ ਸਨੀ ਦਿਓਲ, ਪ੍ਰੀਤੀ ਜ਼ਿੰਟਾ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਰਸ਼ਮੀ ਮਿੱਤਲ, LPU ਦੇ ਵਾਈਸ ਚਾਂਸਲਰ ਅਤੇ ਫ਼ਿਲਮ ਦੀ ਪੂਰੀ ਟੀਮ ਮੌਜੂਦ ਰਹੀ।

ਸਮਾਗਮ ਦੌਰਾਨ ਉਮੇਸ਼ ਸ਼ਰਮਾ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਮਨੁੱਖੀ ਸੇਵਾ ਲਈ ਸ਼ੌਰਿਆ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਐਵਾਰਡ ਮਿਲਣ ਤੋਂ ਬਾਅਦ ਉਮੇਸ਼ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਨੇ ਇਸ ਪਿਆਰ, ਸਨਮਾਨ ਅਤੇ ਹੌਸਲਾ-ਅਫ਼ਜ਼ਾਈ ਲਈ LPU ਪ੍ਰਬੰਧਨ ਅਤੇ ਫ਼ਿਲਮ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ।