ਵਿਆਹ ਵਾਲੇ ਘਰ ‘ਚ ਚਲੀਆਂ ਤਲਵਾਰਾਂ; ਬਿਨਾਂ ਸੱਦੇ ਮਹਿਮਾਨਾਂ ਨੇ ਕੀਤਾ ਹਮਲਾ, ਔਰਤ ਸਮੇਤ 5 ਜ਼ਖਮੀ

0
539

ਫਾਜ਼ਿਲਕਾ, 20 ਨਵੰਬਰ | ਜ਼ਿਲੇ ਦੇ ਮਾਧਵ ਨਗਰੀ ‘ਚ ਇਕ ਵਿਆਹ ਵਾਲੇ ਘਰ ‘ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼ ਲੱਗੇ ਹਨ। ਕੁਝ ਲੋਕ ਤੇਜ਼ਧਾਰ ਹਥਿਆਰ ਲੈ ਕੇ ਆਏ ਅਤੇ ਘਰ ‘ਚ ਮੌਜੂਦ ਔਰਤਾਂ ਸਮੇਤ ਲੋਕਾਂ ‘ਤੇ ਹਮਲਾ ਕੀਤਾ।

ਇਸ ਦੌਰਾਨ ਇਕ ਔਰਤ ਸਮੇਤ 5 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਾਲੇ ਦਿਨ ਸਮਾਗਮ ‘ਚ ਆਏ ਲੜਕੇ ਨਾਲ ਕਿਸੇ ਗੱਲ ਦਾ ਝਗੜਾ ਹੋ ਗਿਆ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਲਾੜੇ ਦੇ ਭਰਾ ਰਿੰਕੂ ਨੇ ਦੱਸਿਆ ਕਿ ਉਸ ਦੇ ਭਰਾ ਦਾ ਵਿਆਹ ਹੋ ਰਿਹਾ ਸੀ। ਵਿਆਹ ਦੌਰਾਨ ਉਸ ਦੇ ਦੋਸਤਾਂ ਨੇ ਉਸ ਨੂੰ ਦੱਸਿਆ ਕਿ ਇਕ ਲੜਕਾ ਸ਼ਰਾਬ ਦੇ ਨਸ਼ੇ ‘ਚ ਆਪਣੇ ਆਪ ਨੂੰ ਉਸ ਦਾ ਦੋਸਤ ਦੱਸ ਰਿਹਾ ਸੀ ਤੇ ਮਾਹੌਲ ਖਰਾਬ ਕਰ ਰਿਹਾ ਹੈ। ਜਦੋਂ ਉਸ ਨੂੰ ਜਾ ਕੇ ਦੇਖਿਆ ਤਾਂ ਉਹ ਲੜਕਾਂ ਉਨ੍ਹਾਂ ਦੀ ਪਹਿਚਾਣ ਦਾ ਨਹੀਂ ਸੀ ਅਤੇ ਨਾ ਹੀ ਉਸ ਦਾ ਵਿਆਹ ਦਾ ਕਿਹਾ ਹੋਇਆ ਸੀ।

ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਮੁਲਜ਼ਮ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ ਪਰ ਇਸ ਦੌਰਾਨ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਫਿਰ ਉਸ ਦੇ ਸਾਥੀ ਸਮੇਤ ਦੋ ਵਿਅਕਤੀਆਂ ਨੇ ਉਸ ਨਾਲ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਪਰ ਹੁਣ ਵਿਆਹ ਤੋਂ ਬਾਅਦ ਉਕਤ ਵਿਅਕਤੀਆਂ ਨੇ ਘਰ ‘ਚ ਨਵੀਂ ਨੂੰਹ ਦੀ ਆਮਦ ਮੌਕੇ ਚੱਲ ਰਹੀਆਂ ਰਸਮਾਂ ਦੇ ਵਿਚਕਾਰ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਸ ਹਮਲੇ ‘ਚ ਇਕ ਔਰਤ ਸਮੇਤ ਕਰੀਬ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਉਹ ਇਸ ਮਾਮਲੇ ‘ਚ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)