bribe case

Admin July 7, 2020
0

ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ।   ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Admin June 30, 2020
0

ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ…